ਸ਼ਰਧਾਲੂਆਂ ਨੇ ਧੂਮਧਾਮ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ - ਕ੍ਰਿਸ਼ਨ ਦੇ ਬਾਲ ਸਵਰੂਪ
🎬 Watch Now: Feature Video
ਅੰਮ੍ਰਿਤਸਰ: ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ਰਧਾਲੂ ਜਿੱਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਉਥੇ ਹੀ ਉਨ੍ਹਾਂ ਵੱਲੋਂ ਸ੍ਰੀ ਕ੍ਰਿਸ਼ਨ ਦੇ ਬਾਲ ਸਵਰੂਪ ਨੂੰ ਵੀ ਦੁਗਿਆਣਾ ਮੰਦਿਰ ਵਿਚ ਦਰਸ਼ਨਾ ਲਈ ਲਿਆਂਦਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਸ਼ਰਦਾਲੂਆਂ ਨੇ ਦੱਸਿਆ ਕਿ ਜਨਮ ਅਸ਼ਟਮੀ ਮੌਕੇ ਕ੍ਰਿਸ਼ਨ ਭਗਤਾ ਵੱਲੋਂ ਸ੍ਰੀ ਦੁਰਗਿਆਣਾ ਤੀਰਥ ਵਿੱਚ ਪਹੁੰਚ ਮੱਥਾ ਟੇਕਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਦੇ ਕੋਰੋਨਾ ਕਾਲ ਤੋਂ ਬਾਅਦ ਇਸ ਵਾਰ ਅਸੀਂ ਸਹੀ ਮਾਹੌਲ ਵਿਚ ਖੁਸ਼ੀ ਖੁਸ਼ੀ ਸ੍ਰੀ ਦੁਰਗਿਆਣਾ ਤੀਰਥ ਵਿਚ ਨਤਮਸਤਕ ਹੋਣ ਲਈ ਪਹੁੰਚੇ ਹਾਂ। ਉੁਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਜੀ ਦੇ ਤੀਰਥ ਅਸਥਾਨ ਉੱਤੇ ਨਤਮਸਤਕ ਹੋ ਉਨ੍ਹਾਂ ਬਹੁਤ ਖੁਸ਼ੀ ਪ੍ਰਾਪਤ ਹੋਈ ਹੈ।