ਸੜਕ ਹਾਦਸੇ 'ਚ ਹੋਈ ਇੱਕ ਵਿਅਕਤੀ ਦੀ ਮੌਤ - ਆਲਟੋ ਕਾਰ
🎬 Watch Now: Feature Video
ਜਲੰਧਰ:ਫਗਵਾੜਾ ਵਿਖੇ ਹੋਏ ਸੜਕੀ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ (Death of a person) ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਚਰਨਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਖਲਵਾੜਾ ਗੇਟ ਫਗਵਾੜਾ ਵੱਜੋਂ ਹੋਈ ਹੈ। ਮ੍ਰਿਤਕ ਦੇ ਭਰਾ ਸਰਵਨ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਆਪਣੇ ਮੋਟਰਸਾਈਕਲ ਤੇ ਪਿੰਡ ਭੁੱਲਾਰਾਈ ਵਿਖੇ ਕਿਸੇ ਵਿਅਕਤੀ ਨੂੰ ਮਿਲਣ ਲਈ ਜਾ ਰਿਹਾ ਸੀ ਕਿ ਆਲਟੋ ਕਾਰ (Alto car) ਨੇ ਉਸ ਨੂੰ ਬੁਰੀ ਤਰਾਂ ਨਾਲ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਅਤੇ ਹਸਪਤਾਲ ਲਿਜਾਦੇ ਸਮੇਂ ਮੌਤ ਹੋ ਗਈ। ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਕਾਰ ਚਾਲਕ ਖਿਲਾਫ ਮਾਮਾਲ ਦਰਜ਼ ਕਰਕੇ ਉਨਾਂ ਨੂੰ ਇਨਸਾਫ ਦਿਵਾਇਆ ਜਾਵੇ।