Operation Blue Star: ਸਾਕਾ ਨੀਲਾ ਤਾਰਾ ਦੀ ਬਰਸੀ, ਕਈ ਜ਼ਿਲ੍ਹਿਆ ’ਚ ਧਾਰਾ 144 ਲਾਗੂ - ਸਾਕਾ ਨੀਲਾ ਤਾਰਾ ਦੀ ਬਰਸੀ
🎬 Watch Now: Feature Video
ਫਰੀਦਕੋਟ: ਘੱਲੂਘਾਰੇ ਦਿਵਸ ਨੂੰ ਮੁੱਖ ਰੱਖਦੇ ਹੋਏ ਜੈਤੋ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ (Police take out flag march)। ਇਹ ਫਲੈਗ ਮਾਰਚ ਜੈਤੋ ਰੇਲਵੇ ਸਟੇਸ਼ਨ (Jaito railway station) ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦੇ ਹੋਏ ਬਾਜਾਖਾਨਾ ਚੌਂਕ ਵਿੱਚ ਜਾ ਕੇ ਸਮਾਪਤ ਹੋਇਆ। ਇਸ ਮੌਕੇ ਡੀ.ਐੱਸ.ਪੀ. ਦਵਿੰਦਰ ਸਿੰਘ (DSP Devinder Singh) ਨੇ ਦੱਸਿਆ ਕਿ ਇਹ ਫਲੈਗ ਮਾਰਚ ਘੱਲੂਘਾਰੇ ਨੂੰ ਮੁੱਖ ਰੱਖਦੇ ਹੋਏ ਕੱਢਿਆ ਜਾ ਰਿਹਾ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਲੋਕਾਂ ਵਿੱਚ ਸ਼ਾਂਤੀ ਦਾ ਮਾਹੌਲ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸੇ ਦੇ ਨਾਲ ਕਈ ਜ਼ਿਲ੍ਹਿਆ ਵਿੱਚ ਧਾਰਾ 144 ਵੀ ਲਾਗੂ ਕੀਤੀ ਗਈ ਹੈ।