'27 ਜੂਨ ਨੂੰ ਹੀ ਪਤਾ ਚੱਲੇਗਾ ਬਜਟ ਆਮ ਲੋਕਾਂ ਦਾ ਹੈ ਜਾਂ ਸਰਕਾਰ ਦਾ' - opposition leader slam punjab govt on budget session
🎬 Watch Now: Feature Video
ਚੰਡੀਗੜ੍ਹ: ਪੰਜਾਬ ਦਾ ਬਜਟ ਸ਼ੈਸਨ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। 27 ਜੂਨ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਸ ਸੈਸ਼ਨ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਵਿਧਾਇਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਪੇਸ਼ ਕੀਤਾ ਜਾਣ ਵਾਲਾ ਬਜਟ ਆਮ ਲੋਕਾਂ ਦੇ ਲਈ ਹੋਵੇਗਾ ਉੱਥੇ ਹੀ ਦੂਜੇ ਪਾਸੇ ਇਸ ਦੌਰਾਨ ਵਿਰੋਧੀਆਂ ਨੇ ਸਰਕਾਰ ਨੂੰ ਘੇਰਨ ਦੀ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਪਹਿਲਾਂ ਦਿਨ ਹੈ। ਸੈਸ਼ਨ ਚ ਉਹ ਲੋਕ ਪੱਖੀ ਮੁੱਦਿਆਂ ਨੂੰ ਰੱਖਣਗੇ। ਨਾਲ ਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਕੋਲੋਂ ਸਵਾਲ ਵੀ ਪੁੱਛੇ ਜਾਣਗੇ। ਨਾਲ ਹੀ ਕਿਹਾ ਕਿ ਬਜਟ ਦੇ ਪੇਸ਼ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਹ ਬਜਟ ਆਮ ਲੋਕਾਂ ਦਾ ਹੈ ਜਾਂ ਫਿਰ ਸਰਕਾਰ ਦਾ।