ਪੰਜਾਬ 'ਚ ਆਏ ਹੜ੍ਹ ਦੀ ਸਥਿਤੀ 'ਤੇ ਸਰਕਾਰ ਨੂੰ ਘੇਰ ਰਹੇ ਵਿਰੋਧੀ - ਬੀਬੀਐੱਮਬੀ
🎬 Watch Now: Feature Video
ਚੰਡੀਗੜ੍ਹ: ਪੰਜਾਬ ਦੇ ਵਿੱਚ ਹੜ੍ਹ ਨਾਲ ਹੋਏ ਨੁਕਸਾਨ ਨੂੰ ਲੈ ਕੇ ਜਿੱਥੇ ਆਮ ਲੋਕ ਪਰੇਸ਼ਾਨ ਹਨ ਉੱਥੇ ਹੀ ਸਿਆਸਤਦਾਨਾਂ ਦੇ ਲਈ ਇੱਕ ਵੱਡਾ ਮੁੱਦਾ ਬਣ ਚੁੱਕਿਆ ਹੈ। ਸਰਕਾਰ ਨੂੰ ਘੇਰਨ ਦਾ ਇਸ ਵਿੱਚ ਅਕਾਲੀ ਦਲ ਵੱਲੋਂ ਬੀਬੀਐੱਮ 'ਤੇ ਸਵਾਲ ਖੜ੍ਹੇ ਕੀਤੇ ਹਨ। ਉੱਥੇ ਹੀ ਆਮ ਆਦਮੀ ਪਾਰਟੀ ਨੇ ਸਰਕਾਰ ਦੀ ਤਿਆਰੀਆਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਸਾਬਕਾ ਐੱਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿੱਧੇ ਤੌਰ 'ਤੇ ਬੀਬੀਐੱਮਬੀ 'ਤੇ ਸਵਾਲ ਖੜ੍ਹੇ ਕੀਤੇ ਹਨ ਕਿ ਜਦੋਂ ਪਹਿਲਾਂ ਹੀ ਭਾਰੀ ਮੀਂਹ ਨੂੰ ਲੈ ਕੇ ਚੇ ਚਿਤਾਵਨੀ ਦਿੱਤੀ ਜਾ ਚੁੱਕੀ ਸੀ ਤਾਂ ਡੈਮ ਵਿੱਚ ਪਾਣੀ ਇਕੱਠਾ ਕਰਨ ਦੀ ਬਜਾਏ ਪਾਣੀ ਹੌਲੀ-ਹੌਲੀ ਛੱਡਣਾ ਚਾਹੀਦਾ ਸੀ। ਉੱਥੇ ਆਮ ਆਦਮੀ ਪਾਰਟੀ ਨੇ ਸਰਕਾਰ ਦੀ ਤਿਆਰੀਆਂ 'ਤੇ ਸਵਾਲ ਖੜ੍ਹਾ ਕਰ ਦਿੱਤਾ ਉਨ੍ਹਾਂ ਨੇ ਕਿਹਾ ਕਿ ਜਦੋਂ ਮੌਸਮ ਵਿਭਾਗ ਦੇ ਵੱਲੋਂ ਚਿਤਾਵਨੀ ਦਿੱਤੀ ਜਾ ਚੁੱਕੀ ਸੀ ਅਤੇ ਉਸ ਦੇ ਬਾਵਜੂਦ ਤਿਆਰੀਆਂ ਨਹੀਂ ਕੀਤੀਆਂ ਗਈਆਂ।