ਕਿਸਾਨਾਂ ਦੇ ਹੱਕ 'ਚ ਕੁੱਝ ਜਥੇਬੰਦੀਆਂ ਨੇ ਕੱਢਿਆ ਮਾਰਚ - ਪੰਜਾਬ, ਹਰਿਆਣਾ, ਉੱਤਰ-ਪ੍ਰਦੇਸ਼ ਅਤੇ ਰਾਜਸਥਾਨ
🎬 Watch Now: Feature Video
ਗੁਰਦਾਸਪੁਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਵਿੱਚ ਜਾ ਕੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦਾ ਸਮਰਥਨ ਕਰਦੇ ਹੋਏ ਗੁਰਦਾਸਪੁਰ ਸ਼ਹਿਰ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਵਿਸ਼ਾਲ ਮਾਰਚ ਕੱਢਿਆਂ। ਇਸ ਮਾਰਚ ਵਿੱਚ ਮਹਿਲਾਵਾਂ ਅਤੇ ਬੱਚਿਆਂ ਨੇ ਵੱਧ ਚੜ੍ਹ ਕੇ ਹਿਸਾ ਲਿਆ ਅਤੇ ਸ਼ਹਿਰ ਵਿੱਚ ਵਿਸ਼ਾਲ ਮਾਰਚ ਕੱਢ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਨਾਹਰੇਬਾਜ਼ੀ ਕੀਤੀ। ਇਸ ਮੌਕੇ ਰੋਸ਼ ਮਾਰਚ ਕਰ ਰਹੇ ਆਗੂਆਂ ਨੇ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ-ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦਾ ਘਿਰਾਓ ਕੀਤਾ ਹੋਇਆ ਹੈ। ਦਿੱਲੀ ਵਿੱਚ ਕੀਤਾ ਜਾ ਰਿਹਾ ਹੈ ਸੰਘਰਸ਼ ਕਿਸਾਨੀ ਸ਼ੰਘਰਸ਼ ਹੈ, ਜਿਸ ਦਾ ਮਕਸਦ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਿਸ ਕਰਵਾਉਣਾ ਹੈ।