ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਦੇ ਨਤੀਜਿਆਂ 'ਚ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ - 2 ਵਿਦਿਆਰਥਣਾਂ ਵੱਲੋਂ ਮੈਰਿਟ ਵਿੱਚ ਥਾਂ ਬਣਾਈ
🎬 Watch Now: Feature Video
ਹੁਸ਼ਿਆਰਪੁਰ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਸਕੂਲ ਦੀਆਂ 2 ਵਿਦਿਆਰਥਣਾਂ ਵੱਲੋਂ ਮੈਰਿਟ ਵਿੱਚ ਥਾਂ ਬਣਾਈ ਗਈ ਹੈ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਲਲਿਤਾ ਅਰੋੜਾ ਨੇ ਦੱਸਿਆ ਕਿ ਸਕੂਲ ਦੇ 573 ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਕੂਲ ਅਤੇ ਮਾਪਿਆਂ ਦਾ ਨਾਮ ਪੰਜਾਬ ਭਰ ਵਿੱਚ ਰੋਸ਼ਨ ਕੀਤਾ ਹੈ ਅਤੇ 2 ਵਿਦਿਆਰਥਣਾਂ ਅਰਸ਼ਪ੍ਰੀਤ ਕੌਰ ਤੇ ਭਾਵਨਾ ਵੱਲੋਂ ਪੰਜਾਬ ਭਰ ਵਿੱਚ 9ਵਾਂ ਰੈਂਕ ਹਾਸਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਸਕੂਲ ਦੇ ਸਟਾਫ ਦੀ ਸਖਤ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ। ਇਸ ਮੌਕੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦੇ ਮਾਪਿਆਂ ਵੱਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਹੋਇਆਂ ਸਕੂਲ ਸਟਾਫ ਨੂੰ ਵਧਾਈ ਦਿੱਤੀ ਗਈ ਹੈ। ਗੱਲਬਾਤ ਦੌਰਾਨ ਮੈਰਿਟ ਵਿੱਚ ਆਈ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਉਹ ਆਈਪੀਐਸ ਬਣਨਾ ਚਾਹੁੰਦੀ ਹੈ ਅਤੇ ਭਾਵਨਾ ਫੌਜ ਜਾਂ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ।