ਭਾਰੀ ਮੀਂਹ ਪੈਣ ਕਾਰਨ ਝੋਨੇ ਦੀ ਸੈਂਕੜੇ ਏਕੜ ਫ਼ਸਲ ਹੋਈ ਤਬਾਹ - ਕਿਸਾਨਾਂ ਦੀ ਹੋਈ ਸੈਂਕੜੇ ਏਕੜ ਫਸਲ ਤਬਾਹ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਚ ਭਾਰੀ ਬਾਰਸ਼ ਪੈਣ ਕਾਰਨ ਕਿਸਾਨਾਂ ਦੀ ਹੋਈ ਸੈਂਕੜੇ ਏਕੜ ਫਸਲ ਤਬਾਹ ਹੋ ਗਈ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੱਟੀ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੌਕੇ ’ਤੇ ਪਹੁੰਚੇ ਅਤੇ ਕਿਸਾਨਾਂ ਦੇ ਖੇਤਾਂ ਦਾ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਤੋਂ ਜਲਦੀ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ। ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਦੀਆਂ ਨਕਾਮੀਆਂ ਦੇ ਕਾਰਨ ਉਨ੍ਹਾਂ ਦੀ ਕਈ ਏਕੜ ਫਸਲ ਤਬਾਹ ਹੋ ਗਿਆ ਹੈ। ਕਿਸਾਨਾਂ ਨੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ।