ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੁਲਿਸ ਹੋਈ ਚੌਕਸ, ਵਧਾਈ ਸਰੱਖਿਆ - ਧਮਕੀ ਭਰਿਆ ਪੱਤਰ
🎬 Watch Now: Feature Video
ਪਠਾਨਕੋਟ: ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਮਿਲਣ ਤੋਂ ਬਾਅਦ ਪਠਾਨਕੋਟ, ਪੰਜਾਬ ਜੰਮੂ ਬਾਰਡਰ ਤੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਇੰਤਜ਼ਾਮ ਵਧਾ ਦਿੱਤੇ ਗਏ ਹਨ। ਐੱਸ.ਐੱਸ.ਪੀ ਖੁਦ ਪਠਾਨਕੋਟ ਸਟੇਸ਼ਨ 'ਤੇ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਵੱਖ-ਵੱਖ ਥਾਵਾਂ 'ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਪ੍ਰਬੰਧ ਕਰੜੇ ਕੀਤੇ ਗਏ ਹਨ ਅਤੇ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ ਹੈ ਅਤੇ ਉਸ ਨੂੰ ਪੁਖਤਾ ਕਰਨ ਦੇ ਲਈ ਪੁਲਿਸ ਫੋਰਸ ਲਗਾਤਾਰ ਵੱਖ-ਵੱਖ ਜਗ੍ਹਾ 'ਤੇ ਤਇਨਾਤ ਹੈ।