ਬੱਚੇ ਨੂੰ ਫਰਸ਼ ਉਤੇ ਜਨਮ ਦੇਣ ਵਾਲੇ ਮਾਮਲੇ ਵਿੱਚ ਹਸਪਤਾਲ ਦੀ ਕਾਰਵਾਈ - Pathankot today news update in punjabi
🎬 Watch Now: Feature Video

ਪਿਛਲੇ ਦਿਨ 27 ਸਤੰਬਰ ਨੂੰ ਪਠਾਨਕੋਟ ਦੇ ਸਰਕਾਰੀ ਹਸਪਤਾਲ 'ਚ ਇਕ ਔਰਤ ਵੱਲੋਂ ਫਰਸ਼ ਤੇ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਸਿਵਲ ਹਸਪਤਾਲ ਪ੍ਰਸ਼ਾਸਨ ਵੱਲੋਂ ਆਪਣੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ। ਜਿਸ ਵਿਚ ਉਸ ਸਮੇਂ ਡਿਊਟੀ ਤੇ ਤਾਇਨਾਤ ਸਟਾਫ ਦੀ ਬਦਲੀ ਕਰ ਦਿੱਤੀ ਹੈ। ਲੇਬਰ ਰੂਮ 'ਚ ਨਵਾਂ ਸਟਾਫ ਲਗਾਇਆ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਿਵਲ ਸਰਜਨ ਪਠਾਨਕੋਟ Civil Surgeon Pathankotਨੇ ਕਿਹਾ ਕਿ ਹਸਪਤਾਲ ਵਿੱਚ ਪਿਛਲੇ ਦਿਨਾਂ ਵਿੱਚ ਜੋ ਵੀ ਘਟਨਾ ਵਾਪਰੀ ਹੈ। ਉਸ ਦੀ ਜਾਂਚ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਉਹ ਪੂਰੀ ਮਿਹਨਤ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਲੇਬਰ ਰੂਮ ਵਿੱਚ ਸਟਾਫ਼ ਦੀ ਬਦਲੀ ਕਰ ਦਿੱਤੀ ਗਈ ਹੈ।