ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਨੇ ਸਬ-ਡਵੀਜ਼ਨਾਂ ਦਾ ਕੀਤਾ ਦੌਰਾ - ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ
🎬 Watch Now: Feature Video
ਫਤਿਹਗੜ੍ਹ ਸਾਹਿਬ: ਵੱਖ-ਵੱਖ ਸਬ ਡਵੀਜ਼ਨਾਂ ਦੀ ਜਾਂਚ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ, ਚੰਦਰ ਗੈਂਦ ਵੱਲੋਂ ਜਾਂਚ ਕੀਤੀ ਗਈ। ਇਸ ਦੌਰੇ ਦੌਰਾਨ ਚੰਦਰ ਗੈਂਦ ਵਿਭਾਗਾਂ ਦੇ ਰਿਕਾਰਡ ਤੇ ਰਿਪੋਰਟਾਂ ਦੀ ਜਾਂਚ ਕੀਤੀ ਵੀ ਗਈ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨਾਲ ਮੁਲਾਕਾਤ ਤੋਂ ਇਲਾਵਾ ਅਮਲੋਹ ਵਿਖੇ ਬਾਰ ਕੌਂਸਲ ਦੇ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ। ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਸਬ ਡਵਿਜ਼ਨਾਂ ਦੀ ਜਾਂਚ ਮੌਕੇ ਉਨ੍ਹਾਂ ਜਿੱਥੇ ਰਿਕਾਡ ਤੇ ਰਿਪੋਰਟਾਂ ਦੀ ਜਾਂਚ ਕੀਤੀ, ਉਥੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਾਜ ਸੁਚੱਜੇ ਢੰਗ ਨਾਲ ਚਲਾਇਆ ਜਾਵੇ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟ ਤੈਅ ਸਮੇਂ ’ਤੇ ਪੂਰੇ ਕੀਤੇ ਜਾਣੇ ਯਕੀਨੀ ਬਣਾਏ ਜਾਣ।