ਬਠਿੰਡਾ ਵਿੱਚ ਪਟਵਾਰੀਆਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ - Patwari on strike
🎬 Watch Now: Feature Video
ਬਠਿੰਡਾ: ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ (Patwari arrested in Malerkotla) ਨੂੰ ਲੈ ਕੇ ਪਟਵਾਰ ਯੂਨੀਅਨਾਂ (Patwar Unions) ਨੇ ਪੰਜਾਬ ਸਰਕਾਰ (Government of Punjab) ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਤਹਿਸੀਲਦਾਰ ਨੂੰ ਮੰਗ ਪੱਤਰ ਦੇਣ ਆਏ ਪਟਵਾਰੀਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਨਰਮੇ ਦੀ ਖ਼ਰਾਬ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਪਿੰਡ-ਪਿੰਡ ਜਾ ਰਹੇ ਹਾਂ ਅਤੇ ਸਮਾਂ ਖਰਾਬ ਹੁੰਦਾ ਹੈ। ਇਥੋਂ ਤੱਕ ਕਿ ਬਹੁਤ ਸਾਰੀਆਂ ਅਸਾਮੀਆਂ ਅੱਜ ਵੀ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਤੋਂ ਮੰਗ ਹੈ ਉਹ ਅਸਾਮੀਆਂ ਭਰੀਆਂ ਜਾਣ, ਉਨ੍ਹਾਂ ਕਿਹਾ ਕਿ ਜਦ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।