ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਪਵਨ ਗੋਇਲ ਦਾ ਪਹਿਲਾ ਬਿਆਨ
🎬 Watch Now: Feature Video
ਫਰੀਦਕੋਟ:ਕਾਂਗਰਸ ਪਾਰਟੀ (Congress Party)ਵੱਲੋਂ ਦੇਰ ਸ਼ਾਮ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਜਿਥੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਉਹਨਾਂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਵੀ ਲਗਾਏ ਹਨ।ਜਿਨ੍ਹਾਂ ਵਿਚ ਫ਼ਰੀਦਕੋਟ ਜਿਲ੍ਹੇ ਨੂੰ ਵੀ ਨੁਮਾਇੰਦਗੀ ਮਿਲੀ ਹੈ। ਜਿਲ੍ਹਾ ਯੋਜਨਾ ਕਮੇਟੀ ਫਰੀਦਕੋਟ ਦੇ ਮੌਜੂਦਾ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸਵਰਗਵਾਸੀ ਲਾਲਾ ਭਗਵਾਨ ਦਾਸ ਦੇ ਸਪੁੱਤਰ ਪਵਨ ਗੋਇਲ ਨੂੰ ਪੰਜਾਬ ਕਾਂਗਰਸ ਦੇ ਕਾਰਜਕਾਰੀ (Executive)ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਦੇਰ ਰਾਤ ਉਹਨਾਂ ਦੇ ਘਰ ਕਾਂਗਰਸੀ ਵਰਕਰਾਂ ਦਾ ਤਾਂਤਾ ਲੱਗ ਗਿਆ। ਉਹਨਾਂ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਨੇ ਸੌਂਪੀ ਹੈ ਉਹ ਉਸ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ (Honesty)ਨਾਲ ਨਿਭਾਉਣਗੇ।