ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ - ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕਾਂ ਨੂੰ ਵੱਡੀ ਸਮੱਸਿਆ
🎬 Watch Now: Feature Video
ਫਰੀਦਕੋਟ: ਜੈਤੋ ’ਚ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰੇਸ਼ਾਨ ਲੋਕਾਂ ਨੂੰ ਮਜ਼ਬੂਰਨ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਮਾਪਿਆਂ ਨੇ ਦੱਸਿਆ ਕਿ ਇਸ ਗੰਦੇ ਪਾਣੀ ਦੀ ਸਮੱਸਿਆ ਕਾਰਨ ਉਨ੍ਹਾਂ ਦੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਇਸ ਮਸਲੇ ਦੇ ਹੱਲ ਦੀ ਮੰਗ ਕੀਤੀ ਹੈ।