ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਲੁਟੇਰਿਆਂ ਨੂੰ ਕਾਬੂ ਕਰ ਚਾੜਿਆ ਕੁਟਾਪਾ - Amritsar latest news
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ਦੇ ਦਬੁਰਜੀ ਪਿੰਡ ਦੇ ਜਿੱਥੇ ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਲੁਟੇਰਿਆਂ ਨੂੰ ਲੋਕਾਂ ਵੱਲੋਂ ਕਾਬੂ ਕੀਤਾ ਗਿਆ। ਇਸ ਦੌਰਾਨ ਚੋਰਾਂ ਕੋਲੋਂ ਲੋਕਾਂ ਨੇ ਤੇਜ਼ਧਾਰ ਹਥਿਆਰ ਅਤੇ ਏਅਰ ਪਿਸਤੌਲ ਵੀ ਬਰਾਮਦ ਕੀਤੀ। ਲੋਕਾਂ ਨੇ ਕਾਬੂ ਕੀਤੇ ਗਏ ਚੋਰਾਂ ਦਾ ਕੁਟਾਪਾ ਵੀ ਚਾੜਿਆ। ਇਸ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਲੋਕਾਂ ਨੇ ਪਿੰਡ ਦਬੁਰਜੀ ਨੇੜੇ ਲੁਟੇਰਿਆ ਨੂੰ ਕਾਬੂ ਕਰ ਉਨ੍ਹਾਂ ਦੇ ਹਵਾਲੇ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਅਦਾਲਤ ਵਿਚ ਪੇਸ਼ਕਰ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ। ਇਸ ਦੌਰਾਨ ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।