ਡਾ. ਇੰਦਰਬੀਰ ਨਿੱਝਰ ਦੇ ਮੰਤਰੀ ਬਣਨ ਨੂੰ ਲੈਕੇ ਹਲਕੇ ਦੇ ਲੋਕਾਂ ਨੇ ਇੰਝ ਮਨਾਏ ਜਸ਼ਨ - celebrated the appointment of Inderbir Nijhar as a minister
🎬 Watch Now: Feature Video

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਕੈਬਨਿਟ ਦਾ ਵਿਸਥਾਰ ਕੀਤਾ ਗਿਆ ਹੈ। ਇਸ ਵਿੱਚ ਅੰਮ੍ਰਿਤਸਰ ਦੇ ਹਲਕਾ ਦੱਖਣੀ ਦੇ ਆਪ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਇਸ ਦੇ ਚੱਲਦੇ ਅੰਮ੍ਰਿਤਸਰ ਦੇ ਹਲਕਾ ਦੱਖਣੀ ਦੇ ਲੋਕਾਂ ’ਚ ਖੁਸ਼ੀ ਨਜ਼ਰ ਆ ਰਹੀ ਹੈ। ਹਲਕਾ ਨਿਵਾਸੀਆਂ ਨੇ ਖੁਸ਼ੀ ਦਾ ਇਜ਼ਹਾਰ ਢੋਲ ਵਜਾ ਕੇ ਤੇ ਭੰਗੜੇ ਪਾ ਕੇ ਕੀਤਾ ਹੈ। ਇਸ ਮੌਕੇ ਹਲਕੇ ਦੇ ਲੋਕਾਂ ਵੱਲੋਂ ਇੱਕ ਦੂਜੇ ਨੂੰ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ ਗਿਆ। ਦੱਸ ਦਈਏ ਕਿ ਪੰਜਾਬ ਵਿੱਚ 2022 ਦੀ ਵਿਧਾਨ ਸਭਾ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਵੱਡੇ ਬਹੁਮਤ ਨਾਲ ਸਰਕਾਰ ਬਣਾਈ ਸੀ ਜਿਸ ਤੋਂ ਬਾਅਦ ਪਹਿਲੇ ਦਸ ਮੰਤਰੀਆਂ ਦੀ ਕੈਬਨਿਟ ਤਿਆਰ ਕੀਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਮੰਡਲੀ ਮੰਡਲ ਵਿੱਚ ਵਿਸਥਾਰ ਕੀਤਾ ਗਿਆ ਹੈ।