ਨਸ਼ੇ ਦੇ ਮੁੱਦੇ ਤੇ ਪਿੰਡ ਵਾਸੀਆਂ ਨੇ ਘੇਰਿਆ ਆਪ MLA, ਪੁਲਿਸ ਤੇ ਵਿਧਾਇਕ ਨੂੰ ਕੀਤੇ ਸਿੱਧੇ ਸਵਾਲ - ਨਸ਼ੇ ਦੇ ਮੁੱਦੇ ਤੇ ਪਿੰਡ ਵਾਸੀਆਂ ਨੇ ਘੇਰਿਆ ਆਪ MLA
🎬 Watch Now: Feature Video
ਬਠਿੰਡਾ: ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਿੰਡ ਖੋਖਰ ਵਿਖੇ ਕਬੱਡੀ ਖਿਡਾਰੀ ਅਮਨਾ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਨਸ਼ੇ ਦੇ ਮੁੱਦੇ ’ਤੇ ਘੇਰਿਆ ਗਿਆ (village Khokhar in Bathinda surrounded MLA Sukhveer Singh Maisarkhana) ਹੈ। ਇਸ ਮੌਕੇ ਖਿਡਾਰੀ ਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਸ਼ਰੇਆਮ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਵਿਕ ਰਿਹਾ (issue of drug) ਹੈ ਪਰ ਪੁਲਿਸ ਨਸ਼ਾ ਤਸਕਰਾਂ ਉੱਤੇ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਮੌਕੇ ਵਿਧਾਇਕ ਵੱਲੋਂ ਮੌਕੇ ਉੱਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੋਨ ਲਗਾ ਕੇ ਪਿੰਡ ਵਿੱਚ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਵਿਧਾਇਕ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡ ਦੇ ਲੋਕ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਣ ਅਤੇ ਜਿਹੜੇ ਵੀ ਲੋਕ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਉਨ੍ਹਾਂ ਦੇ ਨਾਮ ਦੱਸਣ ਜਿੰਨ੍ਹਾਂ ਖਿਲਾਫ਼ ਜਾਂਚ ਤੋਂ ਬਾਅਦ ਕਾਰਵਾਈ ਜ਼ਰੂਰ ਹੋਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਪੁਲਿਸ ਨੂੰ ਵੀ ਸਿੱਧੇ ਸਵਾਲ ਕੀਤੇ ਗਏ ਕਿ ਉਹ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਨਹੀਂ ਕਰਦੇ।