ਵਿਕਾਸ ਦਾਅਵਿਆਂ ਦੀ ਖੁੱਲ੍ਹੀ ਪੋਲ, ਪਾਣੀ ’ਚ ਡੁੱਬੇ ਘਰ ! - ਪਾਣੀ ’ਚ ਡੁੱਬੇ ਘਰ
🎬 Watch Now: Feature Video
ਫਿਰੋਜ਼ਪੁਰ: ਸੂਬੇ ਬੇਸ਼ੱਕ ਵਿਕਾਸ ਕਾਰਜਾਂ ਨੂੰ ਲੈਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਰਸਾਤ ਨੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਕੇ ਰੱਖ ਦਿੱਤੀ ਹੈ। ਫਿਰੋਜ਼ਪੁਰ ਦੀ ਸੋਕੜ ਨਹਿਰ ਬਸਤੀ ਵਿੱਚ ਮੀਂਹ ਦਾ ਪਾਣੀ ਕਈ ਘਰਾਂ ਵਿੱਚ ਵੜ ਗਿਆ ਤੇ ਘਰ ਡੁੱਬ ਚੁੱਕੇ ਹਨ। ਇਸ ਸਬੰਧੀ ਸਥਾਨਕ ਲੋਕਾਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ। ਜਦੋਂ ਵੀ ਬਰਸਾਤ ਆਉਂਦੀ ਹੈ ਤਾਂ ਨਿਕਾਸ ਨਾ ਹੋਣ ਕਾਰਨ ਪਾਣੀ ਉਨ੍ਹਾਂ ਦੇ ਘਰਾਂ ਅੰਦਰ ਵੜ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਉਹ ਪ੍ਰਸ਼ਾਸਨ ਨੂੰ ਵੀ ਜਾਣੂ ਕਰਵਾ ਚੁੱਕੇ ਹਨ, ਪਰ ਉਹਨਾਂ ਦੀ ਕੋਈ ਸਾਰ ਨਹੀਂ ਲੈ ਰਿਹਾ ਹੈ।