ਕਿਸਾਨ ਜਥੇਬੰਦੀਆਂ ਨੇ ਲਗਾਏ ਟੋਲ ਟੈਕਸ 'ਤੇ ਪੱਕੇ ਮੋਰਚੇ - ਖੇਤੀ ਆਰਡੀਨੈਂਸਾ ਦਾ ਵਿਰੋਧ
🎬 Watch Now: Feature Video
ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ 1 ਅਕਤੂਬਰ ਤੋਂ ਵੱਖ-ਵੱਖ ਰੇਲਵੇ ਸਟੇਸ਼ਨਾਂ, ਟੋਲ ਪਲਾਜ਼ਿਆਂ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਮੋਰਚੇ ਸ਼ੁਰੂ ਕੀਤੇ ਗਏ ਹਨ। ਬਰਨਾਲਾ ਦੇ ਪਿੰਡ ਬਡਬਰ ਵਿੱਖੇ ਬਠਿੰਡਾ ਚੰਡੀਗੜ੍ਹ ਟੋਲ ਪਲਾਜ਼ਾ 'ਤੇ ਪੱਕੇ ਮੋਰਚੇ ਲਏ ਗਏ ਹਨ। ਕਿਸਾਨ ਜਥੇਬੰਦੀਆਂ ਦਾ ਇਹ ਮੋਰਚਾ ਅਣਮਿੱਥੇ ਸਮੇਂ ਲਈ ਲਗਾਇਆ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ 31 ਜਥੇਬੰਦੀਆਂ 1 ਮੰਚ 'ਤੇ ਇਕੱਠੀਆਂ ਹੋਈਆਂ ਹਨ। ਜਿਸ ਤਹਿਤ ਪੂਰੇ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਛੇੜੇ ਗਏ ਹਨ ਅਤੇ ਟੋਲ ਪਲਾਜਿਆਂ 'ਤੇ ਵੀ ਕਿਸਾਨ ਜਥੇਬੰਦੀਆਂ ਦੇ ਪੱਕੇ ਮੋਰਚੇ ਲੱਗੇ ਹਨ।