ਜਹਿਰੀਲੀ ਸ਼ਰਾਬ: ਮ੍ਰਿਤਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਪੁੱਜੇ ਮਨਜੀਤ ਸਿੰਘ ਮੰਨਾ
🎬 Watch Now: Feature Video
ਤਰਨ ਤਾਰਨ: ਬੀਤੇ ਕਈ ਚਿਰ ਤੋਂ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਵਿਅਕਤੀਆਂ ਦੀ ਜਹਿਰੀਲੀ ਸਰਾਬ ਪੀਣ ਨਾਲ ਮੌਤ ਹੋ ਗਈ ਸੀ ਅਤੇ ਕਈ ਵਿਅਕਤੀਆਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵੱਲੋਂ ਜਹਿਰੀਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਵਿਅਕਤੀਆਂ ਦੀ ਮਾਲੀ ਮਦਦ ਕੀਤੀ। ਇਸ ਮੌਕੇ ਪੀੜਤ ਪਰਿਵਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਸਰਕਾਰ ਵੱਲੋਂ ਕੋਈ ਵੀ ਸਾਰ ਨਹੀਂ ਲਈ ਗਈ ਅਤੇ ਨਾ ਹੀ ਉਨ੍ਹਾਂ ਦੀ ਕੋਈ ਵੀ ਮਦਦ ਕੀਤੀ ਗਈ ਹੈ।