ਢਾਈ ਕਿੱਲੋ ਤੋਂ ਵੱਧ ਅਫੀਮ ਸਣੇ ਨਸ਼ਾ ਤਸਕਰ ਚੜ੍ਹਿਆ ਪੁਲਿਸ ਹੱਥੇ, ਮਾਮਲਾ ਦਰਜ - police arrest opium smuggler in Phagwara
🎬 Watch Now: Feature Video
ਫਗਵਾੜਾ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 2 ਕਿੱਲੋ 600 ਗ੍ਰਾਮ ਅਫੀਮ ਸਣੇ ਗ੍ਰਿਫ਼ਤਾਰ (police arrest opium smuggler in Phagwara) ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇੱਕ ਨਸ਼ਾ ਤਸਕਰ ਜਸਪਾਲ ਸਿੰਘ ਪੁੱਤਰ ਮਨੋਹਰ ਲਾਲ ਵਾਸੀ ਨਵਾਂ ਸ਼ਹਿਰ ਨੂੰ ਮੋਟਰਸਾਈਕਲ 'ਤੇ 2 ਕਿੱਲੋ 600 ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਫਿਲਹਾਲ ਇਸ ਉੱਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।