ਪੁਲਿਸ ਨੇ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਨੂੰ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

By

Published : Jun 17, 2022, 10:02 AM IST

thumbnail
ਗੁਰਦਾਸਪੁਰ: ਮਰਹੂਮ ਪੰਜਾਬੀ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਨੂੰ ਇੱਕ ਕਿੱਲੋ ਅਫੀਮ ਸਹਿਤ ਧਾਰੀਵਾਲ ਪੁਲਿਸ ਨੇ ਨਾਕੇਬੰਦੀ ਦੌਰਾਨ ਗਿਰਫ਼ਤਾਰ ਕੀਤਾ ਹੈ। ਪੁਲਿਸ ਵਲੋਂ ਇਹਨਾਂ 'ਤੇ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੇ ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਸੀਆਈਏ ਸਟਾਫ ਵਲੋਂ ਖੁੰਡਾ ਮੋੜ 'ਤੇ ਰਾਤ ਨੂੰ ਨਾਕੇਬੰਦੀ ਕੀਤੀ ਗਈ ਸੀ, ਇਸ ਦੌਰਾਨ ਇਕ ਸਵਿਫਟ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਕਾਰ 'ਚ ਸਵਾਰ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਦੇ ਕੋਲੋਂ ਇਕ ਕਿੱਲੋ 7 ਗ੍ਰਾਮ ਦੇ ਕਰੀਬ ਅਫੀਮ ਬਰਾਮਦ ਕੀਤੀ ਗਈ ਹੈ। ਇਹਨਾਂ ਨੂੰ ਅਦਾਲਤ ਵਿਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.