ਪੁਲਿਸ ਨੇ 9 ਮੋਟਰਸਾਈਕਲਾਂ ਤੇ ਇੱਕ ਐਕਟਿਵਾ ਸਮੇਤ 2 ਨੌਜਵਾਨਾਂ ਨੂੰ ਕੀਤਾ ਕਾਬੂ - ਪੁਲਿਸ ਨੇ ਦੋ ਨੌਜਵਾਨ ਕੀਤੇ ਕਾਬੂ
🎬 Watch Now: Feature Video
ਗੁਰਦਾਸਪੁਰ: ਥਾਣਾ ਫ਼ਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ 9 ਮੋਟਰਸਾਈਕਲਾਂ ਅਤੇ 1 ਐਕਟਿਵਾ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਜਗਬਿੰਦਰ ਸਿੰਘ ਸੰਧੂ ਦੱਸਿਆ ਕਿ ਏ.ਐਸ.ਆਈ. ਵਰਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਬੱਦੋਵਾਲ ਕਲਾਂ ਵਿੱਖੇ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ 2 ਨੌਂਜਵਾਨ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਸਾਹਮਣੇ ਮੌਜੂਦ ਪੁਲਿਸ ਪਾਰਟੀ ਨੂੰ ਵੇਖ ਕੇ ਦੋਵੇਂ ਨੌਜਵਾਨ ਮੋਟਰਸਾਈਕਲ ਪਿੱਛੇ ਨੂੰ ਮੋੜਣ ਲੱਗੇ, ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਦੋਵੇਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁੱਛਗਿੱਛ ਕਰਨ ਉਪਰੰਤ ਇਨ੍ਹਾਂ ਕੋਲੋਂ 9 ਮੋਟਰਸਾਈਕਲ ਅਤੇ 1 ਐਕਟਿਵਾ ਬਰਾਮਦ ਕੀਤੀ ਗਈ ਹੈ।