3 ਨੌਜਵਾਨਾਂ ਨੂੰ ਪੁਲਿਸ ਨੇ 1 ਪਿਸਤੌਲ ਤੇ 100 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ - ਡੀਐਸਪੀ ਬਰਿੰਦਰ ਸਿੰਘ
🎬 Watch Now: Feature Video
ਫਿਰੋਜ਼ਪੁਰ: ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ ਤਿੰਨ ਮੁਲਜ਼ਮਾਂ ਨੂੰ 1 ਪਿਸਤੌਲ ਤੇ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡੀਐਸਪੀ ਬਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਇੰਚਾਰਜ ਮਨੋਜ ਕੁਮਾਰ ਦੀ ਟੀਮ ਫਿਰੋਜ਼ਪੁਰ ਸ਼ਹਿਰ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਮੋਟਰਸਾਈਕਲ 3 ਨੌਜਵਾਨ ਬੈਠੇ ਸਨ, ਜਿਨ੍ਹਾਂ ਨੂੰ ਰੋਕਿਆ ਗਿਆ। ਉਨ੍ਹਾਂ ਕੋਲੋਂ ਤਲਾਸੀ ਲੈਣ ਤੋਂ ਬਾਅਦ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਹੋਰ ਪੁੱਛਗਿੱਛ ਵਿੱਚ ਉਸ ਦੇ ਸਾਥੀ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ। ਇਨ੍ਹਾਂ ਤਿੰਨਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।