ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗਣ ਵਾਲਾ ਗਿਰੋਹ ਪੁਲਿਸ ਨੇ ਕੀਤਾ ਕਾਬੂ - ਯੂਪੀ ਦੇ ਨੋਇਡਾ ਵਿੱਚ ਨੌਕਰੀ
🎬 Watch Now: Feature Video
ਚੰਡੀਗੜ੍ਹ ਪੁਲੀਸ ਦੇ ਸਾਈਬਰ ਸੈੱਲ ਨੇ ਨੌਕਰੀ ਦਿਵਾਉਣ ਦੇ ਨਾਂ ਉੱਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਅਲੀਗੜ੍ਹ ਪੁਲਿਸ ਸਾਈਬਰ ਸੈੱਲ ਦੇ ਐਸਪੀ ਕੇਤਨ ਬਾਂਸਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅਸੀਂ ਨੋਇਡਾ ਤੋਂ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਲੰਬੇ ਸਮੇਂ ਤੋਂ ਯੂਪੀ ਦੇ ਨੋਇਡਾ ਵਿੱਚ ਨੌਕਰੀ ਦੇ ਨਾਂ ਉੱਤੇ ਲੋਕਾਂ ਨੂੰ ਠੱਗ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਠੱਗਾਂ ਵਲੋਂ ਚੰਡੀਗੜ੍ਹ ਦੇ ਰਾਮ ਦਰਬਾਰ ਰਹਿਣ ਵਾਲੀ ਮਹਿਲਾ ਨਾਲ ਵੀ ਠੱਗੀ ਮਾਰੀ ਗਈ ਸੀ, ਜਿਸ ਦੀ ਸ਼ਿਕਾਇਤ ਮਿਲਣ ਉਤੇ ਕਾਰਵਾਈ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਕਿ ਨੌਜਵਾਨਾਂ ਦੀ ਉਮਰ 24 ਤੋਂ 26 ਸਾਲ ਹੈ ਅਤੇ ਨਾਲ ਹੀ ਪੁਲਿਸ ਵਲੋਂ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ।