ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਪਿਸਤੌਲ ਸਮੇਤ ਕੀਤਾ ਕਾਬੂ - ਨਾਕੇਬੰਦੀ ਦੌਰਾਨ 3 ਸ਼ੱਕੀ ਵਿਅਕਤੀ ਗ੍ਰਿਫਤਾਰ
🎬 Watch Now: Feature Video
ਅੰਮ੍ਰਿਤਸਰ: ਵੱਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਨੇ ਨਾਕੇਬੰਦੀ ਦੌਰਾਨ 3 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਤਿੰਨਾਂ ਨੌਜਵਾਨਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਸਬੰਧੀ ਐਸਐਚਓ ਸੰਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਨੌਜਵਾਨ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਦੇ ਚਲਦਿਆਂ ਪੁਲਿਸ ਨੇ ਨਾਕਾਬੰਦੀ ਦੌਰਾਨ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਇੱਕ ਵਿਅਕਤੀ ਦਿੱਲੀ ਦੀ ਜੇਲ੍ਹ 'ਚ ਕਰੀਬ 6 ਮਹੀਨਿਆਂ ਦੀ ਜੇਲ੍ਹ ਕੱਟ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।