ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਕੀਤਾ ਗ੍ਰਿਫ਼ਤਾਰ - ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
🎬 Watch Now: Feature Video
ਫਿਰੋਜ਼ਪੁਰ: ਇਥੋਂ ਦੀ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ੀਰਾ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ 52 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਕੇ ਟਰੱਕ ਕਬਜ਼ੇ 'ਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਤੇ ਦਿਨੀਂ ਜ਼ੀਰਾ ਵਿੱਚ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇੱਕ ਪਿਆਜ ਨਾਲ ਭਰੇ ਟਰੱਕ ਵਿੱਚ ਭੁੱਕੀ ਚੂਰਾ ਪੋਸਤ ਲਿਆਂਦਾ ਗਿਆ ਹੈ। ਜੋ ਦਾਣਾ ਮੰਡੀ ਵਿੱਚ ਖੜਾ ਹੈ। ਜਿਸ 'ਤੇ ਕਾਰਵਾਈ ਕਰਦਿਆਂ ਜ਼ੀਰਾ ਪੁਲਿਸ ਨੇ ਜਦੋਂ ਪਿਆਜ ਨਾਲ ਭਰੇ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਕਰੀਬ 52 ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਟਰੱਕ ਡਰਾਈਵਰ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਹੈ।