thumbnail

By

Published : Jun 23, 2022, 6:20 PM IST

ETV Bharat / Videos

100 ਗ੍ਰਾਮ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਣੇ 3 ਕਾਬੂ

ਹੁਸ਼ਿਆਰਪੁਰ: ਗੜ੍ਹਸ਼ੰਕਰ ਪੁਲਿਸ ਨੇ 100 ਗ੍ਰਾਮ ਹੈਰੋਇਨ 1 ਲੱਖ ਰੁਪਏ ਦੀ ਡਰੱਗ ਮਨੀ ਦੇ ਨਾਲ 3 ਵਿਅਕਤੀਆਂ ਨੂੰ ਕਾਬੂ ਕਰਕੇ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਕਰਨੈਲ ਸਿੰਘ ਨੇ ਦੱਸਿਆ ਕਿ ਨਸ਼ੇ ਵਿਰੋਧੀ ਮੁਹਿੰਮ ਦੇ ਚੱਲਦੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਗਈ ਹੈ। ਐਸਆਈ ਰਮਨਦੀਪ ਕੌਰ ਵਲੋਂ ਸਮੇਤ ਪੁਲਿਸ ਪਾਰਟੀ ਨਾਲ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲ ਹੈਰੋਇਨ, ਇੱਕ ਮੋਟਰ ਸਾਈਕਲ 1,00,000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਫਿਲਹਾਲ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂਕਿ ਸੱਚਾਈ ਸਾਹਮਣੇ ਆ ਸਕੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.