ਨਸ਼ੇ ਨਾਲ ਮੌਤ ਦਾ ਮਾਮਲਾ: ਮ੍ਰਿਤਕ ਦੇ 2 ਸਾਥੀ ਗ੍ਰਿਫਤਾਰ, ਨਾਲ ਹੀ ਕਰਦੇ ਸੀ ਨਸ਼ਾ - ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ
🎬 Watch Now: Feature Video
ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਬੇਗੁਵਾਲਾ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਸੀ ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਤਿੰਨ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ ਜਿਨ੍ਹਾਂ ਚੋਂ ਦੋ ਨੂੰ ਹਿਰਾਸਤ ਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਦੇ ਹੀ ਦੋ ਨੌਜਵਾਨ ਮ੍ਰਿਤਕ ਨੌਜਵਾਨ ਨਾਲ ਨਸ਼ਾ ਕਰ ਰਹੇ ਸੀ ਇਸ ਦੌਰਾਨ ਮ੍ਰਿਤਕ ਦੀ ਮੌਤ ਹੋ ਗਈ ਬਾਕੀ ਦੋਵੇਂ ਨੌਜਵਾਨ ਉਸ ਨੂੰ ਉਸਦੇ ਘਰ ਛੱਡ ਆਏ। ਪਰਿਵਾਰਿਕ ਮੈਂਬਰਾਂ ਨੇ ਜਦੋ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਉੱਥੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਬਾਅਦ ਚ ਉਸਦਾ ਸਸਕਾਰ ਕਰ ਦਿੱਤਾ ਗਿਆ। ਫਿਲਹਾਲ ਉਨ੍ਹਾਂ ਵੱਲੋਂ ਦੋ ਵਿਅਕਤੀਆਂ ਨੂੰ ਹਿਰਾਸਤ ਚ ਲਿਆ ਗਿਆ ਹੈ ਜਦਕਿ ਉਨ੍ਹਾਂ ਨੇ ਇੱਕ ਹੋਰ ਨੌਜਵਾਨ ਨੂੰ ਨਾਮਜ਼ਦ ਕੀਤਾ ਗਿਆ ਹੈ ਜਿਸ ਤੋਂ ਇਹ ਨਸ਼ਾ ਖਰੀਦ ਕੇ ਲੈ ਕੇ ਆਏ ਸੀ ਉਸ ਦੀ ਭਾਲ ਕੀਤੀ ਜਾ ਰਹੀ ਹੈ।