thumbnail

ਮੋਤੀ ਮਹਿਲ ਘੇਰਨ ਗਏ ਅਧਿਆਪਕਾਂ ‘ਤੇ ਪੁਲਿਸ ਨੇ ਵਰਾਈਆਂ ਲਾਠੀਆਂ

By

Published : Jun 27, 2021, 8:05 PM IST

ਪਟਿਆਲਾ: ਈ.ਟੀ.ਟੀ. ਸਲੈਕਟਡ ਟੀਚਰ ਯੂਨੀਅਨ ਪੰਜਾਬ ਦੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਤਾਇਨਾਤ ਪੁਲਿਸ (Police) ਮਲਾਜ਼ਮਾਂ ਨੇ ਅਧਿਆਪਕਾਂ ਤੇ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿੱਚ ਕਈ ਅਧਿਆਪਕ ਜ਼ਖ਼ਮੀ ਹੋ ਗਏ। ਪੁਲਿਸ ਨੇ ਕਈ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਇਨ੍ਹਾਂ ਅਧਿਆਪਕਾਂ ਨੇ ਪੰਜਾਬ ਸਰਕਾਰ ‘ਤੇ ਪੰਜਾਬ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕ ਆਗੂਆਂ ਨੇ ਪੁਲਿਸ ਦੇ ਇਸ ਲਾਠੀਚਾਰਜ ਨੂੰ ਅਧਿਆਪਕਾਂ ‘ਤੇ ਪੰਜਾਬ ਸਰਕਾਰ ‘ਤੇ ਪੰਜਾਬ ਪੁਲਿਸ ਦਾ ਜ਼ੁਲਮ ਕਰਾਰ ਦਿੱਤਾ। ਇਨ੍ਹਾਂ ਆਗੂਆਂ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਬਾਈਕਾਟ ਦਾ ਵੀ ਐਲਾਨ ਕੀਤਾ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.