ਪੁਲਿਸ ਨੇ ਦੜਾ ਸੱਟਾ ਦਾ ਕਾਲਾ ਧੰਦਾ ਚਲਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ - ਕਾਲਾ ਧੰਦਾ ਚਲਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
🎬 Watch Now: Feature Video
ਗੁਰਦਾਸਪੁਰ: ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਮੁਖ ਬਾਜ਼ਾਰ 'ਚ ਦੜਾ ਸਟਾ ਕਰਵਾਉਣ ਵਾਲੇ ਇੱਕ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਡੀਐਸਪੀ ਨੇ ਕਿਹਾ ਕਿ ਉਨ੍ਹਾਂ ਵੱਲੋਂ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਡੀਐਸਪੀ ਸਿਟੀ ਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਗੁਪਤ ਸੂਚਨਾ ਦੇ ਅਧਆਰ 'ਤੇ ਰੈਡ ਕਰਕੇ ਦੜਾ ਸੱਟਾ ਦਾ ਕਾਲਾ ਕਾਰੋਬਾਰ ਕਰਨ ਵਾਲੇ ਸੁਰਿੰਦਰ ਕੁਮਾਰ ਹੈਪੀ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ ਗਈ। ਜਦਕਿ ਮਾਲਕ ਸੁਰਿੰਦਰ ਕੁਮਾਰ ਮੌਕੇ ਤੋਂ ਫਰਾਰ ਹੋ ਗਿਆ, ਪਰ ਪੁਲਿਸ ਨੇ ਉਥੇ ਮੌਜੂਦ ਦੁਕਾਨ 'ਤੇ ਕੰਮ ਕਰਨ ਵਾਲੇ ਕਾਮੇ ਅਤੇ ਹੋਰਨਾਂ ਸਮੇਤ 5 ਲੋਕਾਂ ਨੂੰ ਮੌਕੇ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਹਿਰ 'ਚ ਹੋਰ ਚੱਲ ਰਹੇ ਅਜਿਹੇ ਅੱਡਿਆ 'ਤੇ ਰੈਡ ਕਰ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।