ਅਗਨੀਪਥ ਦਾ ਵਿਰੋਧ: ਪੰਜਾਬ ਦੇ ਰੇਲਵੇ ਸਟੇਸ਼ਨਾਂ ’ਤੇ ਵਧਾਈ ਸੁਰੱਖਿਆ, ਇਸ ਤਰ੍ਹਾਂ ਕੀਤੀ ਜਾ ਰਹੀ ਚੈਕਿੰਗ
🎬 Watch Now: Feature Video
ਪਟਿਆਲਾ: ਜਿੱਥੇ ਯੂਪੀ ਵਿੱਚ ਅਗਨੀਪਥ ਦਾ ਵਿਰੋਧ ਦੇਖਣ ਨੂੰ ਮਿਲਿਆ ਉੱਥੇ ਹੀ ਪੰਜਾਬ ਦੇ ਲੁਧਿਆਣਾ, ਜਲੰਧਰ ਵਿੱਚ ਵੀ ਅਜਿਹਾ ਹੀ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਰੋਧ ਨੂੰ ਲੈਕੇ ਪਟਿਆਲਾ ਪੁਲਿਸ ਵੱਲੋਂ ਅਤੇ ਜੀਆਰਪੀਐਫ ਪਟਿਆਲਾ ਵੱਲੋਂ ਰੇਲਵੇ ਸਟੇਸ਼ਨ ’ਤੇ ਚੈਕਿੰਗ ਕੀਤੀ ਗਈ। ਜਿੰਨੀਆਂ ਵੀ ਗੱਡੀਆਂ ਰੇਲਵੇ ਸਟੇਸ਼ਨ ’ਤੇ ਆ ਰਿਹਾ ਸਨ ਪੁਲਿਸ ਵੱਲੋਂ ਸਾਰੀਆਂ ਹੀ ਗੱਡੀਆਂ ਦੀ ਚੈਕਿੰਗ ਕੀਤੀ ਗਈ। ਇਸਦੇ ਨਾਲ ਹੀ ਪੁਲਿਸ ਅਤੇ ਜੀਆਰਪੀ ਪੁਲਿਸ ਵੱਲੋਂ ਪਟਿਆਲਾ ਦੇ ਰੇਲਵੇ ਟੇਸ਼ਨ ’ਤੇ ਮੁਸਾਫਿਰ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਜੀਆਰਪੀ ਦੇ ਡੀ.ਐਸ.ਪੀ ਅਦਿੱਤਿਆ ਵੱਲੋਂ ਅਗਨੀਪਥ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਗੱਲ ਕਹੀ ਗਈ ਸੀ, ਜਿਸ ਦੇ ਮੱਦੇਨਜ਼ਰ ਅਸੀਂ ਇੱਥੇ ਪਟਿਆਲਾ ਦੇ ਰੇਲਵੇ ਸਟੇਸ਼ਨ ਦੀ ਜਾਂਚ ਕਰ ਰਹੇ ਹਾਂ ਅਤੇ ਪਟਿਆਲਾ ਵੱਲ ਆਉਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਨੂੰ ਸੂਚਨਾ ਮਿਲੀ ਸੀ ਕੁਝ ਸ਼ਰਾਰਤੀ ਅਨਸਰ ਪਟਿਆਲਾ ਰੇਲਵੇ ਸਟੇਸ਼ਨ ’ਤੇ ਵੀ ਸ਼ਰਾਰਤ ਕਰ ਸਕਦੇ ਹਨ।