ਆਜ਼ਾਦੀ ਦਿਹਾੜੇ ਨੂੰ ਲੈ ਕੇ ਕੱਢਿਆ ਗਿਆ ਫਲੈਗ ਮਾਰਚ - ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ
🎬 Watch Now: Feature Video
ਲੁਧਿਆਣਾ: ਸੁਤੰਤਰਤਾ ਦਿਵਸ 'ਤੇ ਲੁਧਿਆਣਾ 'ਚ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੀਆਰਪੀ, ਬਲੈਕ ਕਮਾਂਡੋਜ਼ ਅਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਦੇ ਨਾਲ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਰੇਟ ਨਾਲ ਨਜਿੱਠਣ ਲਈ ਬੰਬ ਨਿਰੋਧਕ ਦਸਤੇ, ਪੁਲਿਸ ਟੀਮਾਂ ਹਰ ਸਮੇਂ ਸਰਗਰਮ ਹਨ। ਜਿਨ੍ਹਾਂ ਜਥੇਬੰਦੀਆਂ ਨੇ ਧਰਨੇ ਦੇਣ ਦਾ ਐਲਾਨ ਕੀਤਾ ਹੈ, ਉਨ੍ਹਾਂ ਲਈ ਵੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕੀਤਾ ਜਾ ਰਿਹਾ ਹੈ।