ਛੱਪੜ ਦੇ ਗੰਦੇ ਪਾਣੀ ਵਿੱਚ ਰਹਿ ਰਹੇ ਗਰੀਬ ਪਰਿਵਾਰ ਨੇ ਲਾਈ ਸਰਕਾਰ ਨੂੰ ਗੁਹਾਰ - ਘਰ ਛੱਪੜ ਦੇ ਗੰਦੇ ਪਾਣੀ ਵਿੱਚ ਘਿਰ ਗਿਆ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਰਾਣੀ ਵਲਾਹ ਵਿਖੇ ਇਕ ਗਰੀਬ ਪਰਿਵਾਰ ਦਾ ਘਰ ਛੱਪੜ ਦੇ ਗੰਦੇ ਪਾਣੀ ਵਿੱਚ ਘਿਰ ਗਿਆ ਹੈ। ਇਸ ਸਬੰਧੀ ਪੀੜਤ ਵਿਅਕਤੀ ਸੁਖਚੈਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਲਾਕੇ ਵਿੱਚ ਹੋ ਰਹੀ ਭਾਰੀ ਬਰਸਾਤ ਕਾਰਨ ਉਹ ਭਾਰੀ ਸਮੱਸਿਆ ਵਿੱਚ ਘਿਰੇ ਹੋਏ ਹਨ। ਉਨ੍ਹਾਂ ਦਾ ਇਕ ਹੀ ਕਮਰਾ ਹੈ ਅਤੇ ਬਰਸਾਤ ਦੇ ਦਿਨਾਂ ਅੰਦਰ ਉਹ ਹਰ ਸਾਲ ਛੱਪੜ ਦੇ ਗੰਦੇ ਪਾਣੀ ਵਿੱਚ ਘਿਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲੰਮੇਂ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਤੋਂ ਗੁਹਾਰ ਲਗਾਈ ਜਾਂਦੀ ਰਹੀ ਹੈ ਪਰ ਉਨ੍ਹਾਂ ਦੀ ਨਾ ਕਿਸੇ ਸਰਕਾਰ ਦੇ ਨੁਮਾਇੰਦੇ ਅਤੇ ਨਾ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਸਾਰ ਲਈ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਨਆਰਆਈ ਵੀਰਾਂ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।