ਕਿਸਾਨੀ ਸੰਘਰਸ਼ ਦੀ ਚੜ੍ਹਦੀਕਲਾ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ
🎬 Watch Now: Feature Video
ਬਠਿੰਡਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ ਕਰ ਰਹੇ ਕਿਸਾਨਾਂ ਦੀ ਚੜਦੀ ਕਲਾਂ, ਸੰਘਰਸ ਦੀ ਜਿੱਤ ਤੇ ਜੇਲ੍ਹਾਂ ਵਿੱਚ ਬੰਦ ਬੇ ਦੋਸੇ ਕਿਸਾਨਾਂ ਦੀ ਰਿਹਾਈ ਲਈ ਸਿੱਖ ਕੋਮ ਦੇ ਚੋਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਕਰਕੇ ਅਰਦਾਸ ਕੀਤੀ ਗਈ। ਇਸ ਵਿੱਚ ਸਿੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਦੋਰਾਨ ਕਈ ਮਤੇ ਪਾ ਕੇ ਕੇਦਰ ਸਰਕਾਰ ਦੀ ਨਿਖੇਧੀ ਵੀ ਕੀਤੀ ਗਈ। ਤਖ਼ਤ ਸਾਹਿਬ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਰੱਖੇ ਸਮਾਗਮ ਦੋਰਾਨ ਸੰਗਤੀ ਰੂਪ ਵਿੱਚ ਨਾਮ ਸਿਮਰਨ ਕਰਕੇ ਕਿਸਾਨੀ ਸੰਘਰਸ ਦੀ ਚੜਦੀ ਕਲਾਂ ਤੇ ਜਿੱਤ, ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।