ਪਰਨੀਤ ਸ਼ੇਰਗਿੱਲ ਨੇ ਡੀ.ਸੀ ਫ਼ਤਿਹਗੜ੍ਹ ਸਾਹਿਬ ਵਜੋਂ ਸੰਭਾਲਿਆ ਆਹੁਦਾ - ਕੋਈ ਅਣਗਹਿਲੀ ਬਰਦਾਸ਼ਤ ਨਹੀਂ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ, ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਤਹਿਤ ਲੋਕਾਂ ਦੇ ਕੰਮ ਤੈਅ ਸਮੇਂ ਵਿਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ ਅਤੇ ਇਸ ਸਬੰਧੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੇ ਨਾਲ ਹੀ ਪਰਨੀਤ ਸ਼ੇਰਗਿੱਲ ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ।