ਦਰਬਾਰ ਸਾਹਿਬ 'ਚ ਪਟਨਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਹਿੱਤ ਹੋਏ ਨਤਮਸਤਕ - ਅਵਤਾਰ ਸਿੰਘ ਹਿੱਤ
🎬 Watch Now: Feature Video
ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਪਟਨਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 20 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸਮਾਗਮ ਦਾ ਆਯੋਜਨ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੀਤਾ ਜਾਵੇਗਾ। ਕਿਸਾਨੀ ਸੰਘਰਸ਼ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦੇ ਅੰਨਦਾਤਾ ਦੇ ਹੱਕਾ ਦਾ ਰਾਖਾ ਬਣਇਆਂ ਹੈ। ਉਨ੍ਹਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਕਰਨਾ ਚਾਹੀਦਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਅਤੇ ਦੇਸ਼ ਦੇ ਅੰਨਦਾਤਾ ਨੂੰ ਬਚਾਇਆ ਜਾ ਸਕੇ।