ਗੈਂਗਸਟਰ ਦੱਸਣ ਵਾਲੇ ਗਰੁੱਪ ਵੱਲੋਂ ਤੇਜ਼ਧਾਰ ਹਥਿਆਰ ਨਾਲ ਦੋ ਕੈਦੀਆਂ ਉੱਤੇ ਹਮਲਾ - bathinda news
🎬 Watch Now: Feature Video
ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ ਆਏ ਦਿਨ ਜੇਲ੍ਹ ਵਿਚੋਂ ਨਸ਼ਾ ਤੇ ਮੋਬਾਇਲ ਮਿਲਣ ਤੋਂ ਬਾਅਦ ਜੇਲ੍ਹ ਵਿੱਚ ਬੰਦ ਐੱਨਡੀਪੀਐੱਸ ਮਾਮਲੇ ਵਿਚ ਕੈਦੀਆਂ ਉੱਤੇ ਖ਼ੁਦ ਨੂੰ ਗੈਂਗਸਟਰ ਦੱਸਣ ਵਾਲੇ ਇਕ ਗਰੁੱਪ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇੱਕ ਕੈਦੀ ਲਾਲਾ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਜਦਕਿ ਉਸ ਦਾ ਸਾਥੀ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ ਜਿਸਨੂੰ ਇਲਾਜ ਲਈ ਬਠਿੰਡਾ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਕੈਦੀਆਂ ਨੇ ਦੱਸਿਆ ਕਿ ਜੇਲ੍ਹ ਵਿੱਚ ਸ਼ਰ੍ਹੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਜ਼ਖਮੀ ਕੈਦੀਆਂ ਨੇ ਇਨਸਾਫ ਦੀ ਮੰਗ ਕੀਤੀ ਹੈ।