ਪ੍ਰਾਈਵੇਟ ਬੱਸ ਓਪਰੇਟਰਾਂ ਵਲੋਂ ਸਰਕਾਰ ਨੂੰ ਚਿਤਾਵਨੀ, ਕਿਹਾ... - ਪ੍ਰਾਈਵੇਟ ਬੱਸ ਓਪਰੇਟਰ ਯੂਨੀਅਨ
🎬 Watch Now: Feature Video

ਮੋਗਾ: ਸੂਬੇ ਭਰ ਵਿੱਚ ਅੱਜ ਜਿਥੇ ਪ੍ਰਾਈਵੇਟ ਬੱਸ ਓਪਰੇਟਰ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ। ਉਥੇ ਜੇ ਗੱਲ ਕਰੀਏ ਮੋਗਾ ਦੀ ਤਾਂ ਮੋਗਾ ਵਿੱਚ ਵੀ ਪ੍ਰਾਈਵੇਟ ਬੱਸ ਓਪਰੇਟਰ ਯੂਨੀਅਨ ਵੱਲੋਂ ਬੱਸਾਂ ਪੂਰਨ ਤੌਰ 'ਤੇ ਬੰਦ ਕੀਤੀਆਂ ਗਈਆਂ ਹਨ। ਇਸ ਦੌਰਾਨ ਯਾਤਰੀਆਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਰਦਰਸ਼ਨਕਾਰੀਆਂ ਦਾ ਕਹਿਣਾ ਕਿ ਔਰਤਾਂ ਦੇ ਮੁਫ਼ਤ ਸਫ਼ਰ ਕਾਰਨ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ। ਜਿਸ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਉਧਰ ਯਾਤਰੀਆਂ ਦਾ ਕਹਿਣਾ ਕਿ ਸਰਕਾਰ ਨੂੰ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਖੱਜ਼ਲ ਖੁਆਰੀ ਨਾ ਹੋਵੇ।