ਸੁਨੀਲ ਜਾਖੜ ਦੀਆਂ ਵਧੀਆਂ ਮੁਸ਼ਕਿਲਾਂ: ਐਸ.ਸੀ ਕਮਿਸ਼ਨ ਵਲੋਂ ਨੋਟਿਸ ਜਾਰੀ - problems of Sunil Jakhar
🎬 Watch Now: Feature Video

ਜਲੰਧਰ: ਸੁਨੀਲ ਜਾਖੜ ਵੱਲੋਂ ਪੰਜਾਬ ਦੇ ਪੂਰਵ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਬੋਲੇ ਬੋਲ ਉਨ੍ਹਾਂ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਾ ਰਹੇ। ਜਲੰਧਰ ਦੇ ਰਹਿਣ ਵਾਲੇ ਵਿਜੇ ਕੁਮਾਰ ਵੱਲੋਂ ਇਸ ਮਾਮਲੇ ਵਿੱਚ ਐਸਸੀ ਕਮਿਸ਼ਨ ਨੂੰ ਇੱਕ ਸ਼ਿਕਾਇਤ ਦਿੱਤੀ ਗਈ ਸੀ ਜਿਸ ਵਿੱਚ ਸੁਨੀਲ ਜਾਖੜ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ। ਐਸਸੀ ਕਮਿਸ਼ਨ ਵੱਲੋਂ ਹੁਣ ਜਲੰਧਰ ਪੁਲਿਸ ਨੂੰ 15 ਦਿਨਾਂ ਦੇ ਅੰਦਰ ਸੁਨੀਲ ਜਾਖੜ ਉੱਪਰ ਮਾਮਲਾ ਦਰਜ ਕਰਨ ਦਾ ਨੋਟਿਸ ਦਿੱਤਾ ਹੈ, ਇਸ ਬਾਰੇ ਦੱਸਦੇ ਹੋਏ ਸ਼ਿਕਾਇਤਕਰਤਾ ਵਿਜੇ ਕੁਮਾਰ ਨੇ ਕਿਹਾ ਕਿ ਜੋ ਬੋਲ ਸੁਨੀਲ ਜਾਖੜ ਨੇ ਚਰਨਜੀਤ ਸਿੰਘ ਚੰਨੀ ਨੂੰ ਬੋਲੇ ਹਨ, ਉਸ ਤੋਂ ਉਸ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਰਕੇ ਉਸ ਨੇ ਇਸ ਦੀ ਸ਼ਿਕਾਇਤ ਐਸਸੀ ਕਮਿਸ਼ਨ ਨੇ ਦਿੱਤੀ ਹੈ। ਵਿਜੇ ਕੁਮਾਰ ਦਾ ਕਹਿਣਾ ਹੈ ਕਿ ਐਸਸੀ ਕਮਿਸ਼ਨ ਨੇ ਪੁਲਿਸ ਨੂੰ ਸੁਨੀਲ ਜਾਖੜ 'ਤੇ ਮਾਮਲਾ ਦਰਜ ਕਰਨ ਦਾ ਨੋਟਿਸ ਦੇ ਦਿੱਤਾ ਹੈ ਅਤੇ ਉਸ ਨੂੰ ਪੂਰੀ ਉਮੀਦ ਹੈ ਪੁਲਿਸ ਇਸ ਮਾਮਲੇ ਭਾਰਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ 'ਤੇ ਫੌਰਨ ਐਕਸ਼ਨ ਲਏਗੀ।
Last Updated : Apr 13, 2022, 7:18 PM IST