Protest: ਸਿਹਤ ਮੰਤਰੀ ਦੀ ਕੋਠੀ ਦਾ ਘਿਰਾਉ ਕਰੇਗਾ ਅਕਾਲੀ ਦਲ - ਅਕਾਲੀ ਦਲ
🎬 Watch Now: Feature Video

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪੰਜਾਬ ਦੇ ਸਿਹਤ ਮੰਤਰੀ (Minister of Health) ਬਲਬੀਰ ਸਿੱਧੂ ਦੇ ਘਰ ਦੇ ਬਾਹਰ ਮੁਹਾਲੀ ਵਿਚ 7 ਜੂਨ ਨੂੰ ਧਰਨਾ (Protest) ਲਗਾਇਆ ਜਾਵੇਗਾ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 7 ਜੂਨ ਨੂੰ ਮੋਹਾਲੀ ਵਿਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਡਾ.ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵੈਕਸੀਨ ਨੂੰ ਲੈ ਕੇ ਸਰਕਾਰ ਨੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ ਅਤੇ ਜੋ ਵੈਕਸੀਨ ਪੰਜਾਬ ਦੇ ਲੋਕਾਂ ਵਾਸਤੇ ਆਈ ਸੀ। ਉਸ ਨੂੰ ਨਿੱਜੀ ਹਸਪਤਾਲਾਂ ਨੂੰ ਵੇਚਿਆ ਗਿਆ।