ਬੀਕੇਯੂ ਉਗਰਾਹਾਂ ਵੱਲੋਂ ਭਾਰਤੀ ਸਟੇਟ ਬੈਂਕ ਅੱਗੇ ਰੋਸ ਪ੍ਰਦਰਸ਼ਨ - ਬੀਕੇਯੂ ਉਗਰਾਹਾਂ ਵੱਲੋਂ ਰੋਸ ਪ੍ਰਦਰਸ਼ਨ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਭਾਰਤੀ ਸਟੇਟ ਬੈਂਕ ਵੱਲੋਂ ਬੈਂਕ ਵਿੱਚ ਆਉਣ ਵਾਲੇ ਹਰ ਇਕ ਨੂੰ ਖੱਜਲ-ਖੁਆਰ ਕਰਨ ਦੇ ਰੋਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ BKU Ugrahan ਵੱਲੋਂ ਬੈਂਕ ਦੇ ਸਾਹਮਣੇ ਧਰਨਾ ਦੇ ਕੇ ਬੈਂਕ ਦੇ ਅਧਿਕਾਰੀਆਂ ਖ਼ਿਲਾਫ਼ ਜੰਮ ਕੇ BKU Ugrahan Protest in Village Sabra ਰੋਸ ਪ੍ਰਦਰਸ਼ਨ ਕੀਤਾ। ਇਸ ਉਪਰੰਤ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਸਭਰਾ ਇਕਾਈ ਦੇ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ਕਿ ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਪੈਨਸ਼ਨਾਂ ਲੈਣ-ਦੇਣ ਤੋਂ ਜਿੱਥੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਉੱਥੇ ਹੀ ਜਿਨ੍ਹਾਂ ਕਿਸਾਨਾਂ ਨੇ ਦੁਧਾਰੂ ਪਸ਼ੂਆਂ ਉੱਤੇ ਲੋਨ ਲੈਣਾ ਹੁੰਦਾ ਹੈ, ਉਨ੍ਹਾਂ ਕਿਸਾਨਾਂ ਨੂੰ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਕਿਸਾਨਾਂ ਦੀਆਂ ਲੋਨ ਵਾਲੀਆਂ ਫਾਈਲਾਂ ਕਈ ਕਈ ਮਹੀਨੇ ਤੱਕ ਇੱਥੇ ਹੀ ਰੁੱਲਦੀਆਂ ਰਹਿੰਦੀਆਂ ਹਨ।