ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ
🎬 Watch Now: Feature Video
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਪੰਜਾਬੀ ਸੱਭਿਆਚਾਰ ਦੇ ਪ੍ਰਚਾਰ (Promotion of Punjabi culture) ਅਤੇ ਪ੍ਰਸਾਰ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਅਕਸਰ ਹੀ ਵਿਰੋਧ ਦਾ ਕੇਂਦਰ ਬਣੀ ਰਹਿੰਦੀ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ (University Administration) ਵੱਲੋਂ ਵਿਦਿਆਰਥੀਆਂ ਨੂੰ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਪੋਲ ਖੋਲ੍ਹਦੀ ਜਾ ਰਹੀ ਹੈ। ਯੂਕੋ ਵਿਭਾਗ (UCO Department) ਦੇ ਯੂਕੋ ਵਿਭਾਗ ਦੇ ਵਿਦਿਆਰਥੀ ਪੰਜਾਬੀ ਦਾ ਵਿਰੋਧ ਕਰਦੇ ਨਜ਼ਰ ਆਏ। ਵਿਦਿਆਰਥੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ 33 ਹਜ਼ਾਰ ਰੁਪਏ ਸਾਲਾਨਾ ਫੀਸ ਲਈ ਜਾਂਦੀ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ, ਇੰਨਾ ਹੀ ਨਹੀਂ ਵਿਭਾਗ ਵਿੱਚ ਪਾਣੀ ਦੀ ਕਮੀ ਵੀ ਇਨ੍ਹਾਂ ਵਿਦਿਆਰਥੀਆਂ (Students) ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ।