ਆਜ਼ਾਦੀ ਦਿਵਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
🎬 Watch Now: Feature Video
ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਲੇਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰ ਘਰ ਦੀ ਛੱਤ ਉੱਤੇ ਤਿਰੰਗਾ ਝੰਡਾ ਲਹਿਰਾਉਣ ਦੀ ਗੱਲ ਕਹੀ ਗਈ ਹੈ. ਉਥੇ ਹੀ ਸਿੱਖ ਜਥੇਬੰਦੀਆਂ ਵਲੋਂ ਖਾਲਸਾਈ ਪਰਚੰਮ ਲਹਿਰਾ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਗੋਲਡਨ ਗੇਟ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ. ਇਸ ਸੰਬਧੀ ਆਗੂਆਂ ਨੇ ਦੱਸਿਆ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਦੇ ਪਝੱਤਰ ਸਾਲ ਬੀਤ ਜਾਣ ਤੋਂ ਬਾਅਦ ਵੀ ਸਿੱਖ ਅਜੇ ਵੀ ਗੁਲਾਮ ਹਨ. ਫਿਰ ਅਸੀਂ ਦੇਸ਼ ਦੀ ਅਜਾਦੀ ਦੀ ਵਰੇਗੰਢ ਕਿਉਂ ਮਨਾਈਏ. ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਕਈ ਵਾਰ ਕੁਰਬਾਨੀਆਂ ਦਿੱਤੀਆਂ ਪਰ ਉਨ੍ਹਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ।