Protest:ਪਟਵਾਰ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ - Protest
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12228318-32-12228318-1624379739035.jpg)
ਹੁਸ਼ਿਆਰਪੁਰ:ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਖਿਲਾਫ਼ ਹੁਸ਼ਿਆਰਪੁਰ ਦੀ ਤਹਿਸੀਲ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ (Protest)ਕੀਤਾ ਗਿਆ। ਇਸ ਮੌਕੇ ਪਟਵਾਰੀ ਦਲਜੀਤ ਸਿੰਘ ਦਾ ਕਹਿਣਾ ਹੈ ਕਿ ਪਟਵਾਰੀ ਦੀਆਂ ਖਾਲੀ ਪੋਸਟਾਂ ਜਲਦ ਤੋਂ ਜਲਦ ਭਰੀਆਂ ਜਾਣ।ਉਨ੍ਹਾਂ ਦਾ ਕਹਿਣਾ ਹੈ ਕਿ ਇਕ ਪਟਵਾਰੀ ਸੱਤ ਪਿੰਡਾ ਦਾ ਕੰਮ ਸੰਭਾਲ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਭਰ ਦੇ ਪਟਵਾਰੀਆਂ ਨੇ ਵਾਧੂ ਚਾਰਜ ਛੱਡ ਦਿੱਤਾ ਹੈ।ਉਨ੍ਹਾਂ ਨੇ ਕਿਹਾ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ।