Protest:ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ
🎬 Watch Now: Feature Video
ਲੁਧਿਆਣਾ:ਰਾਏਕੋਟ (Raikot) ਵਿਖੇ ਨਗਰ ਕੌਂਸਲ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਇਸ ਮੌਕੇ ਪ੍ਰਦਰਸ਼ਨਕਾਰੀ ਦਵਿੰਦਰ ਗਿੱਲ ਬੌਬੀ ਦਾ ਕਹਿਣ ਹੈ ਕਿ 22 ਮਈ ਤੋਂ ਹੜਤਾਲ ਚੱਲ ਰਹੀ ਹੈ ਪਰ ਪੰਜਾਬ ਸਰਕਾਰ(Government of Punjab) ਕੋਈ ਸੁਣਵਾਈ ਨਹੀਂ ਕਰ ਰਹੀ ਹੈ।ਦਵਿੰਦਰ ਗਿੱਲ ਬੌਬੀ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।ਇਸੇ ਕਾਰਨ ਹੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਯੂਨੀਅਨਾਂ ਦੇ ਅਹੁਦੇਦਾਰਾਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ।ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਸਾਡੀਆਂ ਮੰਗਾਂ ਮੰਨੀਆਂ ਜਾਣ।