ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - Protests against the central government
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15651574-927-15651574-1656123858787.jpg)
ਸ੍ਰੀ ਮੁਕਤਸਰ ਸਾਹਿਬ: ਪਿਛਲੇ ਦਿਨੀਂ ਕੇਂਦਰ ਸਰਕਾਰ (Central Government) ਵੱਲੋਂ ਅਗਨੀਪਥ ਯੋਜਨਾ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਵਿੱਚ ਭਾਰਤੀ ਕਿਸਾਨ ਸਿੱਧੂਪੁਰ ਏਕਤਾ (Indian Farmers Sidhupur Ekta) ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਅਗਨੀਪੱਥ ਸਕੀਮ ਦੇ ਤਹਿਤ ਵਿਰੋਧ ਦੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the central government) ਕੀਤਾ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ (Central Government) ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਗਨੀਪੱਥ ਸਕੀਮ ਲਿਆ ਕੇ ਨੌਜਵਾਨਾਂ ਨਾਲ ਮਜ਼ਾਕ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਦੇਣਾ ਚਾਹੁੰਦੀ ਹੈ।