ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਧਰਨਾ ਪ੍ਰਦਰਸ਼ਨ ਜਾਰੀ - ਘਿਰਾਓ ਕਰਕੇ ਮੁਕੰਮਲ ਤੌਰ 'ਤੇ ਪੰਪ ਨੂੰ ਬੰਦ
🎬 Watch Now: Feature Video
ਹੁਸ਼ਿਆਰਪੁਰ: ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਲਗਾਤਾਰ ਰਿਲਾਇੰਸ ਦੇ ਪੈਟਰੋਲ ਪੰਪ ਦਾ ਘਿਰਾਓ ਵੀ ਜਾਰੀ ਹੈ। ਹੁਸ਼ਿਆਰਪੁਰ ਦੇ ਫਗਵਾੜਾ ਰੋਡ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਦਾ ਪਿਛਲੇ 1 ਹਫ਼ਤੇ ਤੋਂ ਲਗਾਤਾਰ ਦਿਨ ਰਾਤ ਕਿਸਾਨਾਂ ਵੱਲੋਂ ਘਿਰਾਓ ਕਰਕੇ ਮੁਕੰਮਲ ਤੌਰ 'ਤੇ ਪੰਪ ਨੂੰ ਬੰਦ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਦੌਰਾਨ ਕਿਸਾਨ ਆਗੂ ਹਰਪਾਲ ਸਿੰਘ ਸੰਘਾ ਨੇ ਕਿਹਾ ਕਿ 20 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਅਗਲੀ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਕਿਸਾਨਾਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।