ਮਸ਼ੀਨੀ ਘੁਟਾਲੇ ਦਾ ਮਾਮਲਾ: ਡਰਾਈਵਰਾਂ ਤੇ ਕੰਡਕਟਰਾਂ ਨੇ ਲਾਏ ਮੈਨੇਜਮੈਂਟ ਤੇ ਧੱਕੇਸ਼ਾਹੀ ਦੇ ਇਲਜ਼ਾਮ - PRTC and Panbus employees
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15992061-559-15992061-1659427847164.jpg)
ਬਠਿੰਡਾ: ਜ਼ਿਲ੍ਹੇ ’ਚ ਬੱਸ ਸਟੈਂਡ ’ਚ ਪਿਛਲੇ ਦਿਨੀਂ ਹੋਏ ਮਸ਼ੀਨੀ ਘੁਟਾਲੇ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮਾਮਲੇ ’ਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਡਰਾਈਵਰਾਂ ਤੇ ਕੰਡਕਟਰਾਂ ਨੇ ਮੈਨੇਜਮੈਂਟ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹਨ। ਇਸ ਸਬੰਧੀ ਪੀਆਰਟੀਸੀ ਅਤੇ ਪਨਬੱਸ ਯੂਨੀਅਨ ਦੇ ਪ੍ਰਧਾਨ ,ਸੰਦੀਪ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਲਗਾਤਾਰ ਇਸ ਘੁਟਾਲੇ ਸਬੰਧੀ ਸਾਡੇ ਡਰਾਈਵਰਾਂ ਤੇ ਕੰਡਕਟਰਾਂ ਦੇ ਘਰ ਪੁਲਿਸ ਭੇਜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਵੱਲੋਂ ਇਸ ਘੁਟਾਲੇ ਨੂੰ ਅੰਜਾਮ ਦਿੱਤਾ ਗਿਆ ਹੈ ਉਸ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਪਰ ਹੁਣ ਹਰ ਰੋਜ਼ ਨਿੱਤ ਨਵੇਂ ਢੰਗ ਨਾਲ ਉਨ੍ਹਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੇ ਚਿਤਾਵਨੀ ਜੇ ਇਹ ਸਿਲਸਿਲਾ ਬੰਦ ਨਾ ਕੀਤਾ ਤਾਂ ਆਉਂਦੇ ਦਿਨਾਂ ਵਿੱਚ ਉਹ ਸੰਘਰਸ਼ ਹੋਰ ਤੇਜ਼ ਕਰਨਗੇ।