PRTC ਤੇ ਪਨਬੱਸ ਦੇ ਕਰਮਚਾਰੀਆਂ ਨੇ ਬੱਸ ਸਟੈਂਡ ਕੀਤਾ ਜਾਮ

By

Published : Aug 25, 2022, 5:57 PM IST

Updated : Aug 25, 2022, 6:09 PM IST

thumbnail

ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਅੱਜ ਬੱਸ ਸਟੈਂਡ ਜਾਮ (Demonstration of Panbus employees in Bathinda) ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਆਪਣੀਆਂ ਤਨਖਾਹਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਤਨਖਾਹ ਸਮੇਂ ਸਿਰ ਨਹੀਂ ਪਾਈ ਜਾ ਰਹੀ। ਇਸ ਦੇ ਚੱਲਦੇ ਅੱਜ ਉਨ੍ਹਾਂ ਵੱਲੋਂ ਬੱਸ ਸਟੈਂਡ ਜਾਮ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਾ ਕੀਤੀ ਤਾਂ ਕੱਲ੍ਹ ਤੋਂ ਉਹ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਵਾਰ ਵਾਰ ਮੈਨੇਜਮੈਂਟ ਨਾਲ ਬੈਠਕਾਂ ਕਰਨ ਦੇ ਬਾਵਜੂਦ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਨੂੰ ਅੱਜ ਆਪਣੇ ਘਰ ਚਲਾਉਣੇ ਮੁਸ਼ਕਿਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲੀ। ਜਿਸ ਕਾਰਨ ਉਨ੍ਹਾਂ ਦੇ ਆਪਣੇ ਸਬੰਧ ਵੀ ਖਰਾਬ ਹੋ ਰਹੇ ਹਨ। ਪੀਆਰਟੀਸੀ ਅਤੇ ਪੰਜਾਬ ਦੇ ਕਾਮਿਆਂ ਵੱਲੋਂ ਤਿੰਨ ਘੰਟਿਆਂ ਲਈ ਬੱਸ ਸਟੈਂਡ ਜਾਣ ਦਿੱਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸਵਾਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਨਹੀਂ ਹੋਇਆ ਤਾਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨਗੇ।

Last Updated : Aug 25, 2022, 6:09 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.